8.2 C
Toronto
Friday, November 7, 2025
spot_img
Homeਪੰਜਾਬ'ਘਰ-ਘਰ ਮੁਫ਼ਤ ਰਾਸ਼ਨ' ਸਕੀਮ ਦੇ ਕੰਮ ਦਾ ਜਾਇਜ਼ਾ

‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੇ ਕੰਮ ਦਾ ਜਾਇਜ਼ਾ

ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਕਣਕ ਵੰਡਣ ਦੀ ਗਤੀ ‘ਚ ਹੋਰ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਨਾਲ 31 ਮਾਰਚ ਤੱਕ ਕਣਕ ਦੀ ਘਰੋਂ-ਘਰੀ ਵੰਡ ਨੂੰ ਪੂਰਾ ਕਰਨ ਦਾ ਟੀਚਾ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕੁੱਲ 627 ਮਾਡਲ ਫੇਅਰ ਪ੍ਰਾਈਸ ਸ਼ਾਪਸ ਚੱਲ ਰਹੀਆਂ ਹਨ।

 

RELATED ARTICLES
POPULAR POSTS