ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦਾ ਢੁੱਕਵਾ ਹੱਲ ਲੱਭਣ ਲਈ ਸੂਬੇ ਵਿੱਚ ਦੋ ਦਰਜਨ ਦੇ ਕਰੀਬ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ ਵਿੱਚ 23 ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾ ਕੇ ਰੋਸ ਪ੍ਰਦਰਸ਼ਨ ਕੀਤੇ।
ਕਿਸਾਨ ਜਥੇਬੰਦੀਆਂ ਨੇ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸੋਢੀ, ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਹਰਜੀਤ ਸਿੰਘ, ਅਰਵਿੰਦ ਖੰਨਾ, ਕਾਕਾ ਸਿੰਘ ਕੰਬੋਜ, ਦੀਦਾਰ ਸਿੰਘ ਭੱਟੀ, ਕੇਵਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਾਕਾ, ਰਾਜਿੰਦਰ ਮੋਹਨ ਸਿੰਘ ਛੀਨਾ, ਅਮਰਪਾਲ ਸਿੰਘ ਬੋਨੀ, ਫ਼ਤਹਿਜੰਗ ਸਿੰਘ ਬਾਜਵਾ, ਰਾਕੇਸ਼ ਕੁਮਾਰ ਜੈਨ, ਭੁਪੇਸ਼ ਅਗਰਵਾਲ, ਰਾਜੇਸ਼ ਪੇਠਲੀ ਅਤੇ ਡਾ. ਸੀਮਾਂਤ ਗਰਗ ਦੇ ਘਰਾਂ ਅੱਗੇ ਧਰਨੇ ਦਿੱਤੇ।
ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ।
ਇਨ੍ਹਾਂ ਧਰਨਿਆਂ ਨੂੰ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ ਆਦਿ ਨੇ ਸੰਬੋਧਨ ਕੀਤਾ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ‘ਤੇ ਕੇਸ ਦਰਜ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਲੰਘੇ ਦਿਨੀ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਸੀ, ਜਿਸ ਕਾਰਨ ਚੰਡੀਗੜ੍ਹ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲਿਸ ਨੇ ਏਐੱਸਆਈ ਕਰਨ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਕਿ ਲੰਘੇ ਦਿਨੀਂ ਕਾਂਗਰਸੀ ਆਗੂਆਂ ਨੇ ਸ਼ਹਿਰ ਵਿੱਚ ਧਾਰਾ-144 ਲੱਗੇ ਹੋਣ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਕੀਤਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …