ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਅਗਲੀ ਸੁਣਵਾਈ 19 ਮਾਰਚ ਨੂੰ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਹੋਈ ਸੁਣਵਾਈ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿਚ ਨਹੀਂ ਪਹੁੰਚੇ, ਜਦੋਂ ਕਿ ਉਨ੍ਹਾਂ ਦੇ ਵਕੀਲ ਅਦਾਲਤ ਵਿਚ ਹਾਜ਼ਰ ਰਹੇ।
ਇਸ ਤੋਂ ਬਾਅਦ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਤੈਅ ਕੀਤੀ ਹੈ ਅਤੇ ਅਗਲੀ ਸੁਣਵਾਈ ‘ਤੇ ਮੁੱਖ ਮੰਤਰੀ ਨੂੰ ਖੁਦ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਧਿਆਨ ਰਹੇ ਕਿ 1 ਨਵੰਬਰ 2023 ਨੂੰ ਮੁੱਖ ਮੰਤਰੀ ਮਾਨ ਨੇ ਓਪਨ ਡਿਬੇਟ ਬੁਲਾਈ ਸੀ ਅਤੇ ਇਸ ਡਿਬੇਟ ਵਿਚ ਕੋਈ ਵੀ ਸਿਆਸੀ ਆਗੂ ਨਹੀਂ ਪਹੁੰਚਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਅਤੇ ਹੋਰ ਸਿਆਸੀ ਵਿਰੋਧੀ ਆਗੂਆਂ ‘ਤੇ ਵੱਡੇ ਆਰੋਪ ਲਗਾਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਦਾ ਦਿੱਲੀ ਵਿਚ ਹੋਟਲ ਅਤੇ ਹਰਿਆਣਾ ਵਿਚ ਬਾਲਾਸਰ ਫਾਰਮ ਹੈ। ਇਸਦੇ ਲਈ ਬਾਦਲ ਪਰਿਵਾਰ ਦੇ ਖੇਤਾਂ ਦੇ ਲਈ ਇਕ ਵਿਸ਼ੇਸ਼ ਨਹਿਰ ਕੱਢੀ ਗਈ ਹੈ। ਇਨ੍ਹਾਂ ਗੱਲਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …