-5 C
Toronto
Wednesday, December 3, 2025
spot_img
Homeਪੰਜਾਬਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ ਡਾ. ਇੰਦਰਬੀਰ ਸਿੰਘ ਨਿੱਝਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਨਾਮਵਰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਅੰਮ੍ਰਿਤਸਰ ‘ਚ ਹੋਈਆਂ ਚੋਣਾਂ ਵਿਚ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਬੀਰ ਸਿੰਘ ਨਿੱਝਰ 247 ਵੋਟਾਂ ਲੈ ਕੇ ਦੂਜੀ ਵਾਰ ਸੰਸਥਾ ਦੇ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਸੁਰਿੰਦਰ ਸਿੰਘ ਪਾਲ ਨੂੰ 97 ਵੋਟਾਂ ਦੇ ਫਰਕ ਨਾਲ ਹਰਾਇਆ। ਡਾ. ਇੰਦਰਬੀਰ ਸਿੰਘ ਨਿੱਝਰ ਇਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਡਾ. ਇੰਦਰਬੀਰ ਸਿੰਘ ਨਿੱਝਰ ਧੜੇ ਵੱਲੋਂ ਜਿੱਤਣ ਵਾਲੇ ਉਮੀਦਵਾਰਾਂ ਵਿੱਚ ਮੀਤ ਪ੍ਰਧਾਨ ਦੇ ਦੋ ਅਹੁਦਿਆਂ ਲਈ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ ਬੰਟੀ ਚੋਣ ਜਿੱਤੇ ਹਨ। ਇਸੇ ਤਰ੍ਹਾਂ ਸਥਾਨਕ ਪ੍ਰਧਾਨ ਲਈ ਕੁਲਜੀਤ ਸਿੰਘ ਸਾਹਨੀ ਜੇਤੂ ਰਹੇ ਹਨ ਅਤੇ ਸਵਿੰਦਰ ਸਿੰਘ ਕੱਥੂਨੰਗਲ ਆਨਰੇਰੀ ਸਕੱਤਰ ਲਈ ਜੇਤੂ ਰਹੇ। ਦੀਵਾਨ ਬਚਾਓ ਫਰੰਟ ਧੜੇ ਵੱਲੋਂ ਸਿਰਫ ਇੱਕ ਉਮੀਦਵਾਰ ਰਮਨੀਕ ਸਿੰਘ ਨੇ ਆਨਰੇਰੀ ਸਕੱਤਰ ਦੇ ਅਹੁਦੇ ਲਈ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਚੀਫ ਖਾਲਸਾ ਦੀਵਾਨ ਦੀ ਚੜ੍ਹਦੀ ਕਲਾ ਲਈ ਸਾਰਿਆਂ ਦੇ ਸਹਿਯੋਗ ਨਾਲ ਇਕਮੁੱਠ ਹੋ ਕੇ ਕੰਮ ਕਰਾਂਗੇ। ਇੰਦਰਬੀਰ ਸਿੰਘ ਨਿੱਝਰ ਨੇ ਆਰੋਪ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਇੱਕ ਹੋਰ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਹਰਾਉਣ ਦਾ ਯਤਨ ਕੀਤਾ ਗਿਆ ਹੈ ਪਰ ਉਹ ਸਫ਼ਲ ਨਹੀਂ ਹੋ ਸਕੇ।

 

RELATED ARTICLES
POPULAR POSTS