Breaking News
Home / ਕੈਨੇਡਾ / Front / ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ’ਤੇ ਐਨ.ਐਸ.ਏ. ਲਗਾਉਣ ਦਾ ਫੈਸਲਾ ਲਿਆ ਵਾਪਸ

ਹਰਿਆਣਾ ਪੁਲਿਸ ਨੇ ਕਿਸਾਨ ਆਗੂਆਂ ’ਤੇ ਐਨ.ਐਸ.ਏ. ਲਗਾਉਣ ਦਾ ਫੈਸਲਾ ਲਿਆ ਵਾਪਸ

ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ ਕਬੀਰਾਜ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਉੂਰੋ ਨਿਊਜ਼
ਹਰਿਆਣਾ ਦੀ ਪੁਲਿਸ ਨੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਦੇ ਤਹਿਤ ਕਾਰਵਾਈ ਕਰਨ ਦਾ ਫੈਸਲਾ ਹੁਣ ਵਾਪਸ ਲੈ ਲਿਆ ਹੈ। ਅੰਬਾਲਾ ਰੇਂਜ ਦੇ ਆਈ.ਜੀ. ਸਿਬਾਸ਼ ਕਬੀਰਾਜ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਵੀਰਵਾਰ ਨੂੰ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨ ਦੇ ਦੌਰਾਨ ਸਰਕਾਰੀ ਸੰਪਤੀ ਦੇ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਤੋਂ ਕੀਤੀ ਜਾਵੇਗੀ। ਕਿਹਾ ਗਿਆ ਸੀ ਕਿ ਸਰਕਾਰੀ ਸੰਪਤੀ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨ ਆਗੂਆਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਬੈਂਕ ਖਾਤੇ ਵੀ ਸੀਜ਼ ਕੀਤੇ ਜਾਣਗੇ। ਪਰ ਹੁਣ ਹਰਿਆਣਾ ਪੁਲਿਸ ਵੱਲੋਂ ਇਸ ਫੈਸਲੇ ’ਤੇ ਯੂ-ਟਰਨ ਲੈ ਲਿਆ ਗਿਆ ਹੈ ਅਤੇ ਹੁਣ ਅੰਦੋਲਨਕਾਰੀ ਕਿਸਾਨਾਂ ਖਿਲਾਫ ਐਨ.ਐਸ.ਏ. ਤਹਿਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Check Also

ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ

ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …