![](https://parvasinewspaper.com/wp-content/uploads/2024/02/Harpal-Cheema-1.jpg)
ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦਾ ਡਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਭਾਰਤ ਵਿਚ ‘ਇੰਡੀਆ’ ਗਠਜੋੜ ’ਚ ਸ਼ਾਮਲ ਹੈ, ਪਰ ਪੰਜਾਬ ਵਿਚ ਇਸ ਗਠਜੋੜ ਨੂੰ ਲੈ ਕੇ ਅਜੇ ਤੱਕ ਚੁੱਪੀ ਹੀ ਸਾਧੀ ਗਈ ਹੈ। ‘ਆਪ’ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਮੁਹਾਲੀ ਵਿਚ ਮੀਡੀਆ ਦੇ ਸਾਹਮਣੇ ਕਿਹਾ ਕਿ ‘ਇੰਡੀਆ’ ਗਠਜੋੜ ਵਿਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਹੋਣ ਦੀ ਸ਼ੰਕਾ ਹੈ। ਚੀਮਾ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਪਾਰਟੀ ਸੀਟਾਂ ਦੀ ਵੰਡ ਨੂੰ ਲੈ ਕੇ ਕਈ ਸੂਬਿਆਂ ਵਿਚ ਸਹਿਮਤੀ ਬਣਾ ਚੁੱਕੀਆਂ ਹਨ। ਚੀਮਾ ਨੇ ਕਿਹਾ ਕਿ ਹੁਣ ਈਡੀ ਨਹੀਂ, ਸੀਬੀਆਈ ਵੀ ਅਰਵਿੰਦ ਕੇਜਰੀਵਾਲ ਨੂੰ ਗਿ੍ਰਫਤਾਰ ਕਰਨ ਲਈ ਕਦਮ ਅੱਗੇ ਵਧਾ ਰਹੀ ਹੈ। ਇਸੇ ਦੌਰਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ‘ਇੰਡੀਆ’ ਗਠਜੋੜ ਦਾ ਟਰੇਲਰ ਚੰਡੀਗੜ੍ਹ ਮੇਅਰ ਚੋਣ ਵਿਚ ਦੇਖ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਾਸ਼ਿਤ ਪ੍ਰਦੇਸ਼ ਵਿਚ ਭਾਜਪਾ ਆਪਣੀ ਹਾਰ ਨੂੰ ਬਰਦਾਸ਼ਤ ਨਹੀਂ ਕਰ ਰਹੀ।