Breaking News
Home / ਕੈਨੇਡਾ / Front / ਰਾਹੁਲ ਗਾਂਧੀ ਦੀ ਪਟੀਸ਼ਨ ਝਾਰਖੰਡ ਹਾਈਕੋਰਟ ਨੇ ਕੀਤੀ ਰੱਦ

ਰਾਹੁਲ ਗਾਂਧੀ ਦੀ ਪਟੀਸ਼ਨ ਝਾਰਖੰਡ ਹਾਈਕੋਰਟ ਨੇ ਕੀਤੀ ਰੱਦ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਟਿੱਪਣੀ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਇਤਰਾਜਯੋਗ ਟਿੱਪਣੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖਿਲਾਫ ਹੇਠਲੀ ਅਦਾਲਤ ’ਚ ਟਰਾਇਲ ਜਾਰੀ ਰਹੇਗਾ। ਰਾਹੁਲ ਗਾਂਧੀ ਵਲੋਂ ਐਮ.ਪੀ.-ਐਮ.ਐਲ.ਏ. ਅਦਾਲਤ ਦੇ ਸੰਮਨਾਂ ਖਿਲਾਫ ਝਾਰਖੰਡ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਨੂੰ ਅੱਜ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਧਿਆਨ ਰਹੇ ਕਿ ਇਹ ਮਾਮਲਾ 2018 ਦਾ ਹੈ, ਜਦੋਂ ਰਾਹੁਲ ਨੇ ਕਰਨਾਟਕ ਚੋਣਾਂ ਦੇ ਦੌਰਾਨ ਭਾਜਪਾ ’ਤੇ ਆਰੋਪ ਲਗਾਉਂਦਿਆਂ ਕਿਹਾ ਸੀ ਕਿ  ਜੋ ਪਾਰਟੀ ਇਮਾਨਦਾਰੀ ਦੀ ਗੱਲ ਕਰਦੀ ਹੈ, ਉਸਦਾ ਪ੍ਰਧਾਨ ਹੱਤਿਆ ਦਾ ਆਰੋਪੀ ਹੈ। ਇਸ ਤੋਂ ਬਾਅਦ ਉਤਰ ਪ੍ਰਦੇਸ਼ ’ਚ ਪੈਂਦੇ ਸੁਲਤਾਨਪੁਰ ਤੋਂ ਭਾਜਪਾ ਆਗੂ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਗਾਂਧੀ ਦੇ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ। ਜ਼ਿਕਰਯੋਗ ਹੈ ਕਿ ਜਦੋਂ ਰਾਹੁਲ ਨੇ ਇਹ ਟਿੱਪਣੀ ਕੀਤੀ ਸੀ, ਉਸ ਸਮੇਂ ਅਮਿਤ ਸ਼ਾਹ ਭਾਜਪਾ ਦੇ ਪ੍ਰਧਾਨ ਸਨ।

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …