Breaking News
Home / ਕੈਨੇਡਾ / Front / ਲੋਕ ਸਭਾ ਚੋਣਾਂ ਲਈ 13 ਮਾਰਚ ਤੋਂ ਬਾਅਦ ਹੋ ਸਕਦਾ ਹੈ ਤਰੀਕਾਂ ਦਾ ਐਲਾਨ

ਲੋਕ ਸਭਾ ਚੋਣਾਂ ਲਈ 13 ਮਾਰਚ ਤੋਂ ਬਾਅਦ ਹੋ ਸਕਦਾ ਹੈ ਤਰੀਕਾਂ ਦਾ ਐਲਾਨ

7 ਤੋਂ 8 ਪੜਾਵਾਂ ਤੱਕ ਹੋ ਸਕਦੀਆਂ ਹਨ ਚੋਣਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ 13 ਮਾਰਚ ਤੋਂ ਬਾਅਦ ਹੋ ਸਕਦਾ ਹੈ। ਮੀਡੀਆ ਵਿਚ ਚੱਲ ਰਹੀ ਚਰਚਾ ਦੌਰਾਨ ਜਾਣਕਾਰੀ ਮਿਲ ਰਹੀ ਹੈ ਕਿ ਇਹ ਲੋਕ ਸਭਾ ਚੋਣਾਂ 7 ਤੋਂ 8 ਪੜਾਵਾਂ ਵਿਚ ਹੋ ਸਕਦੀਆਂ ਹਨ। ਦੱਸਿਆ ਗਿਆ ਕਿ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਵਲੋਂ ਵੱਖ-ਵੱਖ ਸੂਬਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਚੋਣਾਂ ਸਬੰਧੀ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਪਿਛਲੇ ਕੁਝ ਮਹੀਨਿਆਂ ਤੋਂ ਸਾਰੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਨਿਯਮਤ ਮੀਟਿੰਗਾਂ ਵੀ ਚੱਲ ਰਹੀਆਂ ਹਨ। ਫਿਲਹਾਲ ਚੋਣ ਕਮਿਸ਼ਨ ਦੇ ਅਧਿਕਾਰੀ ਤਾਮਿਲਨਾਡੂ ਦਾ ਦੌਰਾ ਕਰ ਰਹੇ ਹਨ, ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਜਾਵੇਗਾ। ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਸਾਰੇ ਸੂਬਿਆਂ ਦੇ ਦੌਰਿਆਂ ਦਾ ਕੰਮ 13 ਮਾਰਚ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ।

Check Also

ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ …