Breaking News
Home / ਕੈਨੇਡਾ / Front / ਪੰਜਾਬ ਸਣੇ ਦੇਸ਼ ਭਰ ’ਚ ਕਿਸਾਨਾਂ ਨੇ ਮਨਾਇਆ ਬਲੇਕ ਡੇਅ

ਪੰਜਾਬ ਸਣੇ ਦੇਸ਼ ਭਰ ’ਚ ਕਿਸਾਨਾਂ ਨੇ ਮਨਾਇਆ ਬਲੇਕ ਡੇਅ

ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਮਿਤ ਵਿੱਜ ਦੇ ਫੂਕੇ ਗਏ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਭਾਰਤ ਭਰ ਵਿਚ ਅੱਜ ਕਿਸਾਨਾਂ ਵਲੋਂ ਬਲੈਕ ਡੇਅ ਮਨਾਇਆ ਗਿਆ। ਕਿਸਾਨਾਂ ਵਲੋਂ ਇਹ ਬਲੈਕ ਡੇਅ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗਈ ਜਾਨ ਦੇ ਵਿਰੋਧ ਵਿਚ ਮਨਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਹੀ ਗ੍ਰਹਿ ਮੰਤਰੀ ਅਮਿਤ ਵਿੱਜ ਦੇ ਪੁਤਲੇ ਫੂਕੇ ਅਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਕਈ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ  ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ ਸੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਸੀ ਕਿ ਅੱਜ ਸ਼ੁੱਕਰਵਾਰ ਨੂੰ ਦੇਸ਼ ਭਰ ਵਿਚ ਬਲੈਕ ਡੇਅ ਮਨਾਇਆ ਜਾਵੇਗਾ ਅਤੇ 26 ਫਰਵਰੀ ਨੂੰ ਸੜਕਾਂ ’ਤੇ ਟਰੈਕਟਰ ਖੜ੍ਹੇ ਕੀਤੇ ਜਾਣਗੇ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ ਮਹਾਪੰਚਾਇਤ ਵੀ ਕੀਤੀ ਜਾਵੇਗੀ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …