ਲੁਧਿਆਣਾ ਜ਼ਿਲ੍ਹੇ ਨੂੰ ਮਿਲਣਗੇ 19 ਹੋਰ ਮਹੱਲਾ ਕਲੀਨਿਕ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ 25 ਫਰਵਰੀ ਨੂੰ 100 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਲਕੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੇ ਨਾਲ ਲੁਧਿਆਣਾ ਜ਼ਿਲ੍ਹੇ ਨੂੰ 19 ਹੋਰ ਮੁਹੱਲਾ ਕਲੀਨਿਕ ਮਿਲਣ ਜਾਣਗੇ ਜਦਕਿ 75 ਮੁਹੱਲਾ ਕਲੀਨਿਕ ਲੁਧਿਆਣਾ ਜ਼ਿਲ੍ਹੇ ’ਚ ਪਹਿਲਾਂ ਤੋਂ ਚੱਲ ਰਹੇ ਹਨ। 19 ਨਵੇਂ ਮੁਹੱਲਾ ਕਲੀਨਿਕ ਮਿਲਣ ਤੋਂ ਬਾਅਦ ਲੁਧਿਆਣਾ ਜ਼ਿਲ੍ਹੇ ’ਚ ਚੱਲ ਰਹੇ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 94 ਹੋ ਜਾਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਠਾਨਕੋਟ ’ਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ ਜਦਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ’ਚ ਵਿਧਾਇਕਾਂ ਦੀ ਅਗਵਾਈ ’ਚ ਪ੍ਰੋਗਰਾਮ ਹੋਣਗੇ ਅਤੇ ਇਨ੍ਹਾਂ ਪ੍ਰੋਗਰਾਮਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਲਾਈਵ ਟੈਲੀਕਾਸਟ ’ਚ ਹਾਜ਼ਰੀ ਭਰਨਗੇ। ਧਿਆਨ ਰਹੇ ਕਿ ਮੁਹੱਲਾ ਕਲੀਨਿਕਾਂ ’ਚ 41 ਤਰ੍ਹਾਂ ਦੇ ਟੈਸਟ ਪੈਕੇਜ ਮਿਲਣਗੇ ਜਦਕਿ ਇਥੇ 100 ਤੋਂ ਜ਼ਿਆਦਾ ਮੈਡੀਕਲ ਟੈਸਟਾਂ ਦੀ ਸਹੂਲਤ ਮਿਲਦੀ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ਼ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।