Breaking News
Home / ਕੈਨੇਡਾ / Front / ਸ਼ਹੀਦਾਂ ਦੀ ਯਾਦ ’ਚ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਕੀਤਾ ਜਾਵੇਗਾ ਮੋਮਬੱਤੀ ਮਾਰਚ

ਸ਼ਹੀਦਾਂ ਦੀ ਯਾਦ ’ਚ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਕੀਤਾ ਜਾਵੇਗਾ ਮੋਮਬੱਤੀ ਮਾਰਚ

29 ਫਰਵਰੀ ਨੂੰ ਅਗਲੇ ਕਦਮ ਸਬੰਧੀ ਲਿਆ ਜਾਵੇਗਾ ਫੈਸਲਾ


ਸ਼ੰਭੂ ਬਾਰਡਰ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ ਫੈਸਲਾ ਕੀਤਾ ਕਿ ਸ਼ਨੀਵਾਰ ਦੀ ਸ਼ਾਮ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਕੈਂਡਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਦੋਵਾਂ ਸਰਹੱਦਾਂ ’ਤੇ ਕਾਨਫ਼ਰੰਸ ਕੀਤੀ ਜਾਵੇਗੀ ਤੇ 26 ਫਰਵਰੀ ਨੂੰ ਡਬਲਿਊਟੀਓ ’ਤੇ ਚਰਚਾ ਹੋਵੇਗੀ। 26 ਫਰਵਰੀ ਨੂੰ ਹੀ ਡਬਲਿਊਟੀਓ, ਕਾਰਪੋਰੇਟ ਘਰਾਣਿਆਂ ਅਤੇ ਸਰਕਾਰਾਂ ਦੇ ਦੋਨਾਂ ਸਰਹੱਦਾਂ ’ਤੇ 20 ਫੁੱਟ ਤੋਂ ਵੱਧ ਉੱਚੇ ਪੁਤਲੇ ਫੂਕੇ ਜਾਣਗੇ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗੀ ਤੇ 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲਾ ਕਦਮ 29 ਫਰਵਰੀ ਨੂੰ ਲਿਆ ਜਾਵੇਗਾ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …