ਰੋਹਤਕ ਪੀਜੀਆਈ ’ਚ ਦਾਖਲ ਕਿਸਾਨ ਪਿ੍ਰਤਪਾਲ ਸਿੰਘ ਨੂੰ ਪੰਜਾਬ ਹਵਾਲੇ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਹਰਿਆਣਾ ਦੇ ਮੁੱਖ ਸਕੱਤਰ ਐੱਸ.ਐੱਚ. ਕੌਸ਼ਲ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਪੱਤਰ ’ਚ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ’ਚ ਦਾਖ਼ਲ ਪੰਜਾਬ ਦੇ ਨੌਜਵਾਨ ਕਿਸਾਨ ਪਿ੍ਰਤਪਾਲ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਅਪੀਲ ਕੀਤੀ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਪਿ੍ਰਤਪਾਲ ਸਿੰਘ ਦੇ ਸਹੀ ਅਤੇ ਮੁਫਤ ਇਲਾਜ ਲਈ ਉਸ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ ਪਿ੍ਰਤਪਾਲ ਸਿੰਘ 21 ਫਰਵਰੀ ਨੂੰ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅਗਵਾ ਕਰਨ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਸਨ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਪਿ੍ਰਤਪਾਲ ਸਿੰਘ ਰੋਹਤਕ ਦੀ ਪੀਜੀਆਈ ’ਚ ਭਰਤੀ ਹੈ, ਜਿੱਥੇ ਉਸ ਦਾ ਇਲਾਜ ਰਿਹਾ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ।