21.6 C
Toronto
Friday, August 28, 2026
spot_img
HomeਕੈਨੇਡਾFrontਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮੌਤ ਮਾਮਲੇ ’ਚ ਕਾਂਗਰਸ ਨੇ ਸੰਗਰੂਰ ’ਚ ਕੀਤਾ...

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮੌਤ ਮਾਮਲੇ ’ਚ ਕਾਂਗਰਸ ਨੇ ਸੰਗਰੂਰ ’ਚ ਕੀਤਾ ਰੋਸ ਪ੍ਰਦਰਸ਼ਨ

ਹਰਿਆਣਾ ਦੇ ਗ੍ਰਹਿ ਮੰਤਰੀ ’ਤੇ ਮਾਮਲਾ ਦਰਜ ਕਰਨ ਦੀ ਕੀਤੀ ਗਈ ਮੰਗ

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮੌਤ ਮਾਮਲੇ ’ਚ ਕਾਂਗਰਸ ਨੇ ਸੰਗਰੂਰ ’ਚ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸੰਗਰੂਰ ਐਸਐਸਪੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਤੇ ਇਸ ਵਿਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਸ਼ਾਮਿਲ ਹੋਏ। ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ’ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਪੁਲਿਸ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਰੋਸ ਪ੍ਰਦਰਸ਼ਨ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਧੂਰੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਵੀ ਸ਼ਾਮਲ ਸਨ।

RELATED ARTICLES
POPULAR POSTS