19.4 C
Toronto
Sunday, August 16, 2026
spot_img
HomeਕੈਨੇਡਾFrontਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਖਿਲਾਫ਼ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਦੱਸਿਆ...

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਖਿਲਾਫ਼ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ

ਕਿਹਾ : ਹਰਿਆਣਾ ਪੁਲਿਸ ਨੇ ਸਾਡੇ ਕਿਸਾਨ ਪਿ੍ਰਤਪਾਲ ਸਿੰਘ ਨੂੰ ਬੁਰੀ ਤਰ੍ਹਾਂ ਕੁੱਟਿਆ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਖਿਲਾਫ਼ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਨੂੰ ਮੰਦਭਾਗਾ ਦੱਸਦਿਆਂ ਇਸ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਆਖਿਆ ਕਿ ਹਰਿਆਣਾ ਪੁਲਿਸ ਵੱਲੋਂ ਸਾਡੇ ਨੌਜਵਾਨ ਕਿਸਾਨ ਪਿ੍ਰਤਪਾਲ ਸਿੰਘ ’ਤੇ ਕੀਤੇ ਤਸ਼ੱਦਦ ਦੀ ਮੈਂ ਸਖਤ ਸ਼ਬਦਾਂ ’ਚ ਨਿੰਦਾ ਕਰਦਾ ਹਾਂ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਮੈਂ ਬੇਨਤੀ ਕਰਦਾ ਹਾਂ ਕਿ ਪਿ੍ਰਤਪਾਲ ਸਿੰਘ ’ਤੇ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਜਿਨ੍ਹਾਂ ਨੇ ਇਕ ਨਿਹੱਥੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ ਅਤੇ ਇਹ ਨੌਜਵਾਨ ਸਿਰਫ਼ ਲੋਕਾਂ ਨੂੰ ਲੰਗਰ ਵਰਤਾ ਰਿਹਾ ਸੀ।

RELATED ARTICLES
POPULAR POSTS