ਕਿਹਾ : ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ’ਤੇ ਕੋਈ ਤਰਸ ਨਹੀਂ ਆ ਰਿਹਾ
ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਅਪਣਾਅ ਰਹੀ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਪੰਜਾਬ ਦੀ ਜਨਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਦਾ ਢਿੰਡੋਰਾ ਪਿੱਟਣ ਵਾਲੀ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ’ਤੇ ਕੋਈ ਤਰਸ ਨਹੀਂ ਆ ਰਿਹਾ। ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਮਿਲ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਨਾਲ ਤਸ਼ੱਦਦ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨਰਿੰਦਰ ਮੋਦੀ ਸਰਕਾਰ ਬੁਰੀ ਤਰ੍ਹਾਂ ਹੰਕਾਰ ਚੁੱਕੀ ਹੈ ਤੇ ਆਉਂਦੀਆਂ ਲੋਕ ਸਭਾ ਚੋਣਾਂ ’ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।