14 C
Toronto
Monday, September 21, 2026
spot_img
HomeਕੈਨੇਡਾFrontਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਮੋਦੀ ਦੇ 370 ਸੀਟਾਂ ਵਾਲੇ ਦਾਅਵੇ ਨੂੰ...

ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਮੋਦੀ ਦੇ 370 ਸੀਟਾਂ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰਿਆ

ਕਿਹਾ : ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭੋਗਿਆ ਲੋਕਾਂ ਨੇ ਦੁੱਖ

ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਮੋਦੀ ਦੇ 370 ਸੀਟਾਂ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 370 ਸੀਟਾਂ ਹਾਸਲ ਕਰਨ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਵਿਚ ਲੋਕਾਂ ਨੂੰ ਦਰਦ ਅਤੇ ਦੁੱਖ ਮਿਲਿਆ ਹੈ, ਜਿਸ ਦਾ ਜਵਾਬ ਦੇਸ਼ ਦੀ ਜਨਤਾ ਲੋਕ ਸਭਾ ਚੋਣਾਂ ਦੌਰਾਨ ਦੇਵੇਗੀ। ਉਨ੍ਹਾਂ ਕੇਂਦਰ ਸਰਕਾਰ ਵਿਚ ਪਿਛਲੇ 10 ਸਾਲਾਂ ਦੇ ਕਾਰਜਕਾਲ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਹਲਕੇ ਵਿਚ ਚੋਣ ਲੜਨ ਬਾਰੇ ਪੱਤੇ ਨਹੀਂ ਖੋਲ੍ਹੇ। ਇਸ ਸਬੰਧੀ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜਨਗੇ ਤਾਂ ਕਾਂਗਰਸੀ ਆਗੂ ਨੇ ਸਿਰਫ ਇੰਨਾ ਹੀ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਹਨ ਤੇ ਇਸ ਵੇਲੇ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਬਹੁਤ ਚੰਗੀ ਹੈ।

RELATED ARTICLES
POPULAR POSTS