24.8 C
Toronto
Wednesday, September 17, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਸਨੀ ਦਿਓਲ ’ਤੇ ਸਾਧਿਆ ਸਿਆਸੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਸਨੀ ਦਿਓਲ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਪਠਾਨਕੋਟ ਨੇ ਲੋਕਾਂ ਨੇ ਸਨੀ ਦਿਓ ਸੰਸਦ ਮੈਂਬਰ ਬਣਾ ਕੇ ਕੀਤੀ ਵੱਡੀ ਗਲਤੀ


ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ’ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

RELATED ARTICLES
POPULAR POSTS