![](https://parvasinewspaper.com/wp-content/uploads/2024/02/Pankaj.jpg)
2006 ’ਚ ਮਿਲਿਆ ਪਦਮ੍ਰਸੀ ਐਵਾਰਡ
ਮੁੰਬਈ/ਬਿਊਰੋ ਨਿਊਜ਼
ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਸੋਮਵਾਰ ਨੂੰ 72 ਸਾਲ ਦੀ ਉਮਰ ਵਿਚ ਮੁੰਬਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪੰਕਜ ਉਧਾਸ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਾਬ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਗਜ਼ਲ ਗਾਇਕ ਪੰਕਜ ਉਧਾਸ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਪੰਕਜ ਉਧਾਸ ਦਾ ਜਨਮ 17 ਮਈ 1951 ਨੂੰ ਗੁਜਰਾਤ ਦੇ ਜੇਤਪੁਰ ਵਿਚ ਹੋਇਆ ਸੀ ਅਤੇ ਉਹ ਆਪਣੇ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟੇ ਸਨ। ਪੰਕਜ ਉਧਾਸ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ ’ਤੇ ਹਰ ਕੋਈ ਨਮ ਅੱਖਾਂ ਨਾਲ ਪੰਕਜ ਉਧਾਸ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਕਜ ਉਧਾਸ ਨੂੰ 2006 ਵਿਚ ਪਦਮਸ੍ਰੀ ਦੇ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।