ਆਬਕਾਰੀ ਨੀਤੀ ਮਾਮਲੇ ’ਚ ਭੇਜਿਆ ਗਿਆ ਸੀ 7ਵਾਂ ਸੰਮਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 26 ਫਰਵਰੀ ਨੂੰ ਵੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦਫਤਰ ਨਹੀਂ ਪਹੁੰਚੇ। ਈਡੀ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਨੂੰ ਲੰਘੀ 22 ਫਰਵਰੀ ਨੂੰ 7ਵਾਂ ਸੰਮਨ ਭੇਜ ਕੇ ਅੱਜ 26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸਦੇ ਚੱਲਦਿਆਂ ਕੇਜਰੀਵਾਲ ਹੁਣ ਤੱਕ ਇਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਆਮ ਆਦਮੀ ਪਾਰਟੀ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਅਦਾਲਤ ਵਿਚ ਪੈਂਡਿੰਗ ਹੈ ਅਤੇ ਇਸਦੀ ਸੁਣਵਾਈ 16 ਮਾਰਚ ਨੂੰ ਹੋਣੀ ਹੈ। ਰੋਜ਼ਾਨਾ ਸੰਮਨ ਭੇਜਣ ਦੀ ਜਗ੍ਹਾ ਈਡੀ ਨੂੰ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ‘ਆਪ’ ਆਗੂਆਂ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ‘ਇੰਡੀਆ’ ਗਠਜੋੜ ਵਿਚ ਸ਼ਾਮਲ ਹੋਣ ਕਰਕੇ ਹੀ ਸੰਮਨ ਭੇਜੇ ਜਾ ਰਹੇ ਹਨ, ਪਰ ਆਮ ਆਦਮੀ ਪਾਰਟੀ ‘ਇੰਡੀਆ’ ਗਠਜੋੜ ਦਾ ਹਿੱਸਾ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੂੰ ਇਸ ਤਰ੍ਹਾਂ ਦੇ ਦਬਾਅ ਨਹੀਂ ਬਣਾਉਣੇ ਚਾਹੀਦੇ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਵੀ ਇਨ੍ਹਾਂ ਸੰਮਨਾਂ ਨੂੰ ਗੈਰਕਾਨੂੰਨੀ ਦੱਸਿਆ ਹੈ।