Breaking News
Home / ਕੈਨੇਡਾ / Front / ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਵਿਆਹਾਂ ’ਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ

ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਵਿਆਹਾਂ ’ਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ

ਮੁੱਖ ਮੰਤਰੀ ਨੇ ਸਿਆਸੀ ਵਿਰੋਧੀਆਂ ’ਤੇ ਛੱਡੇ ਤਿੱਖੇ ਜੁਬਾਨੀ ਤੀਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵਿਆਹਾਂ ਵਿਚ ਦਿੱਤੇ ਜਾਣ ਵਾਲੇ ਸੂਟ ਵਰਗਾ ਦੱਸਿਆ ਹੈ। ਸੀਐਮ ਨੇ ਕਿਹਾ ਕਿ ਕਾਂਗਰਸ ਦੀ ਕਿਸਮਤ ਖਰਾਬ ਹੈ ਕਿ ਉਨ੍ਹਾਂ ਨੇ ਇਹ ਸੂਟ ਖੋਲ੍ਹ ਲਿਆ ਹੈ। ਹੁਣ ਉਹ ਸੂਟ ਨਾ ਤਾਂ ਦੁਬਾਰਾ ਲਿਫਾਫੇ ਵਿਚ ਪਾਇਆ ਜਾ ਰਿਹਾ ਹੈ ਅਤੇ ਨਾ ਹੀ ਸਿਲਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ 457 ਨੌਜਵਾਨਾਂ ਨੂੰ ਚੰਡੀਗੜ੍ਹ ਵਿਚ ਨਿਯੁਕਤੀ ਪੱਤਰ ਦਿੱਤੇ ਹਨ। ਇਸ ਮੌਕੇ ਸੀਐਮ ਮਾਨ ਨੇ ਸਿਆਸੀ ਵਿਰੋਧੀਆਂ ਨੂੰ ਲੰਮੇ ਹੱਥੀਂ ਲਿਆ ਅਤੇ ਤਿੱਖੇ ਜੁਬਾਨੀ ਤੀਰ ਵੀ ਛੱਡੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਇਹ ਚਾਰੋਂ ਆਗੂ ਸਵੇਰੇ ਉਠਦੇ ਸਾਰ ਹੀ ਉਨ੍ਹਾਂ ਨੂੰ ਗਾਲਾਂ ਕੱਢਣ ਲੱਗ ਜਾਂਦੇ ਹਨ। ਸੀਐਮ ਨੇ ਕਿਹਾ ਕਿ ਇਨ੍ਹਾਂ ਚਾਰੋ ਆਗੂਆਂ ਦੇ ਗਾਲਾਂ ਕੱਢਣ ਦਾ ਕਾਰਨ ਇਹ ਹੈ ਕਿ ਇਨ੍ਹਾਂ ਨੇ ਕਦੀ ਸੋਚਿਆ ਹੀ ਨਹੀਂ ਕਿ ਆਮ ਘਰਾਂ ਦੇ ਬੱਚੇ ਵੀ ਉਨ੍ਹਾਂ ਦੀਆਂ ਕੁਰਸੀਆਂ ’ਤੇ ਆ ਕੇ ਬੈਠ ਜਾਣਗੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਪੁਰਾਣੀਆਂ ਅਸਫਲਤਾਵਾਂ ਨੂੰ ਭੁੱਲ ਜਾਓ ਅਤੇ ਫਿਰ ਮਿਹਨਤ ਕਰੋ ਅਤੇ ਅੱਗੇ ਵਧੋ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …