Breaking News
Home / ਕੈਨੇਡਾ / Front / ਰਵਨੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫਤਰ ਨੂੰ ਲਗਾਇਆ ਤਾਲਾ

ਰਵਨੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫਤਰ ਨੂੰ ਲਗਾਇਆ ਤਾਲਾ

ਪੁਲਿਸ ਨੇ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸੀ ਵਰਕਰਾਂ ਨੂੰ ਮਾਰੇ ਧੱਕੇ


ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ’ਚ ਅੱਜ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਇਸ ਮੌਕੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਲੁਧਿਆਣਾ ਦਾ ਵਿਕਾਸ ਕਰਵਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਨਗਰ ਨਿਗਮ ਲੁਧਿਆਣਾ ਘਪਲਿਆਂ ਦਾ ਅੱਡਾ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਲਈ ਮਜਬੂਰ ਹੋ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਬਿੱਟੂ ਨੇ ਅੱਗੇ ਕਿਹਾ ਕਿ ਜੇਕਰ ਨਗਰ ਨਿਗਮ ਦੇ ਦਫਤਰ ’ਚ ਲੋਕ ਭਲਾਈ ਦਾ ਕੋਈ ਕੰਮ ਹੀ ਨਹੀਂ ਹੋਣਾ ਤਾਂ ਅਜਿਹੇ ਦਫ਼ਤਰ ਨੂੰ ਤਾਲਾ ਲਗਾਉਣਾ ਹੀ ਚੰਗਾ ਹੈ। ਇਸ ਲਈ ਉਨ੍ਹਾਂ ਅੱਜ ਆਪਣੇ ਸਾਥੀਆਂ ਨਾਲ ਮਿਲ ਕੇ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਇਆ ਹੈ। ਇਸ ਮੌਕੇ ਪੁਲਿਸ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾਮੁੱਕੀ ਵੀ ਹੋਈ। ਜਦਕਿ ਨਗਰ ਨਿਗਮ ਦੇ ਅਧਿਕਾਰੀਆਂ ਨੇ ਇਸ ਤਾਲੇ ਨੂੰ ਕੱਟਣ ਲਈ ਕਟਰ ਮਸ਼ੀਨ ਦਾ ਇਸਤੇਮਾਲ ਕੀਤਾ।

Check Also

ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ …