Breaking News
Home / ਕੈਨੇਡਾ / Front / ਰਾਜਸਭਾ ਚੋਣਾਂ ਦੌਰਾਨ ਹੋਈ ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ’ਚ

ਰਾਜਸਭਾ ਚੋਣਾਂ ਦੌਰਾਨ ਹੋਈ ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ’ਚ

ਭਾਜਪਾ ਨੇ ਰਾਜਪਾਲ ਕੋਲੋਂ ਫਲੋਰ ਟੈਸਟ ਕਰਵਾਉਣ ਦੀ ਕੀਤੀ ਮੰਗ


ਸ਼ਿਮਲਾ/ਬਿਊਰੋ ਨਿਊਜ਼ : ਰਾਜ ਸਭਾ ਚੋਣਾਂ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ’ਚ ਆ ਗਈ ਹੈ। ਰਾਜਸਭਾ ਦੀ ਇਕ ਸੀਟ ਲਈ ਲੰਘੇ ਮੰਗਲਵਾਰ ਨੂੰ ਹੋਈ ਵੋਟਿੰਗ ਦੌਰਾਨ ਕਾਂਗਰਸ ਪਾਰਟੀ ਦੇ 6 ਅਤੇ ਤਿੰਨ ਅਜ਼ਾਦ ਵਿਧਾਇਕਾਂ ਵੱਲੋਂ ਕਰਾਸ ਵੋਟਿੰਗ ਕੀਤੀ ਗਈ। ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਜੈਰਾਮ ਠਾਕੁਰ ਨੇ ਸੂਬੇ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਰਾਜਪਾਲ ਕੋਲੋਂ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ। ਜੇਕਰ ਰਾਜਪਾਲ ਵਿਰੋਧੀ ਧਿਰ ਦੀ ਮੰਗ ’ਤੇ ਹਿਮਾਚਲ ਸਰਕਾਰ ਨੂੰ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਸਰਕਾਰ ਮੁਸ਼ਕਿਲਾਂ ’ਚ ਘਿਰ ਸਕਦੀ ਹੈ। ਉਧਰ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸੁੱਖੂ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਮੈਨੂੰ ਅਪਮਾਨਿਤ ਕੀਤਾ ਗਿਆ ਅਤੇ ਵਿਧਾਇਕ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਦਾ ਨਤੀਜਾ ਸੁੱਖੂ ਸਰਕਾਰ ਨੂੰ ਰਾਜਸਭਾ ਲਈ ਹੋਈ ਵੋਟਿੰਗ ਦੌਰਾਨ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਮੈਂ ਆਉਣ ਵਾਲੇ ਕੁੱਝ ਦਿਨਾਂ ਦੌਰਾਨ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਅਗਲਾ ਫੈਸਲਾ ਲਵਾਂਗਾ।

 

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …