
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਲਕੇ 29 ਫਰਵਰੀ ਸ਼ਾਮ ਤੋਂ ਬਾਅਦ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 1 ਮਾਰਚ ਨੂੰ ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਜਿਸ ਕਰਕੇ ਠੰਡ ਵਧਣ ਦੀ ਸੰਭਾਵਨਾ ਹੈ ਅਤੇ ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ 1 ਮਾਰਚ ਤੋਂ 3 ਮਾਰਚ ਤੱਕ ਪੰਜਾਬ ਦੇ ਕਈ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਕੁਝ ਖੇਤਰਾਂ ਵਿਚ ਭਾਰੀ ਮੀਂਹ, ਤੂਫਾਨ ਅਤੇ ਗੜ੍ਹੇਮਾਰੀ ਦੀ ਸ਼ੰਭਾਵਨਾ ਜਤਾਈ ਗਈ ਹੈ। ਇਸਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਆਈ ਗਰਮਾਹਟ ਤੋਂ ਬਾਅਦ ਹੁਣ ਫਿਰ ਮੌਸਮ ਬਦਲਣ ਦੀ ਸੰਭਾਵਨਾ ਹੈ ਅਤੇ ਇਸ ਨਾਲ ਤਾਪਮਾਨ ਵਿਚ 5 ਤੋਂ 7 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ।