Breaking News
Home / ਕੈਨੇਡਾ / Front / ਰਾਜਾ ਵੜਿੰਗ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਸਿਆ ਸਿਆਸੀ ਤੰਜ

ਰਾਜਾ ਵੜਿੰਗ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਸਿਆ ਸਿਆਸੀ ਤੰਜ

ਕਿਹਾ : ਹਰਿਆਣਾ ਸਰਕਾਰ ਕਰ ਰਹੀ ਕਿਸਾਨਾਂ ’ਤੇ ਤਸ਼ੱਦਦ, ਪੰਜਾਬ ਸਰਕਾਰ ਬਣੀ ਮੂਕ ਦਰਸ਼ਕ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਅੱਜ ਸਮੁੱਚੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਜੰਡਿਆਲਾ ਗੁਰੂ ਵਿਖੇ ਕੱਢੇ ਗਏ ਟਰੈਕਟਰ ਮਾਰਚ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ ਜਿਨ੍ਹਾਂ ਵੱਲੋਂ ਇਸ ਟਰੈਕਟਰ ਮਾਰਚ ਵਿਚ ਹਿੱਸਾ ਲਿਆ ਗਿਆ। ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਲੰਘੇ ਦਿਨੀਂ ਬਠਿੰਡਾ ਦੇ ਜ਼ਿਲ੍ਹੇ ਦੇ ਇਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਵੀ ਹੋ ਗਈ ਸੀ। ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਸਭ ਦਾ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ।

Check Also

ਜੰਮੂ-ਕਸ਼ਮੀਰ ਦੇ ਡੋਡਾ ਵਿਧਾਨ ਸਭਾ ਹਲਕੇ ਤੋਂ ‘ਆਪ’ ਦੇ ਮਹਿਰਾਜ ਮਲਿਕ ਨੇ ਜਿੱਤ ਕੀਤੀ ਦਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਡੋਡਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਧਾਨ …