26.4 C
Toronto
Thursday, September 18, 2025
spot_img
HomeਕੈਨੇਡਾFrontਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ

‘ਆਪ’ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਬਣੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਕੁਮਾਰ ਦੀ ਤਾਜ਼ਪੋਸ਼ੀ ਮੌਕੇ ਨਗਰ ਨਿਗਮ ਵਿਚ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ, ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਅਤੇ ਹੋਰ ਕਈ ਵੱਡੇ ਆਗੂ ਹਾਜ਼ਰ ਰਹੇ। ਇਸ ਦੌਰਾਨ ਨਗਰ ਨਿਗਮ ਦਫਤਰ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਮੇਅਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਡੰਪਿੰਗ ਗਰਾਊਂਡ ਦਾ ਸਭ ਤੋਂ ਪਹਿਲਾਂ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਜਨਤਾ ਨੂੰ 2 ਲੱਖ ਲੀਟਰ ਪਾਣੀ ਮੁਫਤ ਦਿੱਤਾ ਜਾਵੇਗਾ। ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ 4 ਮਾਰਚ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਨਿਰਪੱਖ ਤਰੀਕੇ ਨਾਲ ਕਰਵਾਈ ਜਾਵੇਗੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ‘ਇੰਡੀਆ’ ਗਠਜੋੜ ਦੇ ਤਹਿਤ ਮੇਅਰ ਦੀ ਚੋਣ ਲਈ ਵੋਟਾਂ ਪਾਈਆਂ ਸਨ। ਪਰ ਰਿਟਰਨਿੰਗ ਅਫਸਰ ਵਲੋਂ ਕੁਝ ਵੋਟਾਂ ਰੱਦ ਕਰ ਦਿੱਤੇ ਜਾਣ ਕਰਕੇ ਭਾਜਪਾ ਦਾ ਮੇਅਰ ਬਣਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ‘ਆਪ’ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਤਾਂ ਸੁਪਰੀਮ ਕੋਰਟ ਨੇ ਭਾਜਪਾ ਨੂੰ ਕਰਾਰਾ ਝਟਕਾ ਦਿੰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਫੈਸਲਾ ਦਿੱਤਾ ਅਤੇ ਕੁਲਦੀਪ ਕੁਮਾਰ ਨੂੰ ਜੇਤੂ ਐਲਾਨ ਦਿੱਤਾ ਸੀ।
RELATED ARTICLES
POPULAR POSTS