Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈਕ ਗੱਡੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈਕ ਗੱਡੀਆਂ

ਜਲੰਧਰ ਵਾਸੀਆਂ ਨੂੰ ਵੀ ਦਿੱਤੀ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੌਗਾਤ


ਫਿਲੌਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਅਕਾਦਮੀ ਫਿਲੌਰ ’ਚ 410 ਹਾਈਟੈਕ ਗੱਡੀਆਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ। ਇਸ ਤੋਂ ਬਾਅਦ ਸੀਐਮ ਮਾਨ ਨੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਨੂੰ ਬਾਦਲ ਸਰਕਾਰ ਨੇ ਲੁੱਟਿਆ ਅਤੇ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਨੇ। ਪ੍ਰੰਤੂ ਪੰਜਾਬ ਵਿਚ ਆਮ ਆਦਮੀ ਪਾਰਟੀ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਸਰਕਾਰ ਚੁਣਨ ਦਾ ਮੌਕਾ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਤੋਂ ਵਿਰੋਧੀ ਧਿਰਾਂ ਨੂੰ ਇੰਨਾ ਡਰ ਲਗਦਾ ਹੈ ਕਿ ਉਹ ਆਪਣੇ ਘਰ ’ਚ ਝਾੜੂ ਤੱਕ ਨਹੀਂ ਲਗਵਾਉਂਦੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਮੈਂ ਸੰਗਰੂਰ ਸੀਟ ਤੋਂ ਲੋਕ ਸਭਾ ਦੀ ਚੋਣ ਲੜਿਆ ਸੀ ਤਾਂ ਅਕਾਲੀ ਦਲ ਦੇ ਲੀਡਰ ਮੇਰਾ ਮਜ਼ਾਕ ਉਡਾਉਂਦੇ ਸਨ ਪ੍ਰੰਤੂ ਅੱਜ ਉਹ ਖੁਦ ਮਜ਼ਾਕ ਦਾ ਪਾਤਰ ਬਣੇ ਹੋਏ ਹਨ ਅਤੇ ਉਹ ਮੇਰੀ ਫੋਟੋ ਤੋਂ ਵੀ ਡਰਦੇ ਹਨ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …