12.1 C
Toronto
Monday, September 21, 2026
spot_img
HomeਕੈਨੇਡਾFrontਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ...

ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ ਮਾਮਲਾ ਦਰਜ

ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦਾ ਹੈ ਮਾਮਲਾ

ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ ਮਾਮਲਾ ਦਰਜ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦੇ ਆਰੋਪ ’ਚ 60 ਕਾਂਗਰਸੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ’ਚ ਚੌਕੀਦਾਰ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਉਹ ਲੰਘੀ 27 ਫਰਵਰੀ ਨੂੰ ਕਾਰਪੋਰੇਸ਼ਨ ਦੇ ਮੇਨ ਗੇਟ ’ਤੇ ਤਾਇਨਾਤ ਸੀ ਤਾਂ ਰਵਨੀਤ ਬਿੱਟੂ ਦੀ ਅਗਵਾਈ ’ਚ ਆਏ ਕਾਂਗਰਸੀ ਵਰਕਰਾਂ ਨੇ ਉਸ ਨੂੰ ਧੱਕਾ ਮਾਰ ਕੇ ਦਫ਼ਤਰ ਨੂੰ ਜਬਰਦਸਤੀ ਤਾਲਾ ਲਗਾ ਦਿੱਤਾ ਸੀ। ਇਸ ਦੌਰਾਨ ਨਗਰ ਨਿਗਮ ਦੇ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਧੱਕਾ-ਮੁੱਕੀ ਅਤੇ ਤਕਰਾਰਬਾਜ਼ੀ ਵੀ ਹੋਈ ਸੀ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

RELATED ARTICLES
POPULAR POSTS