5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਸ਼ੁੱਕਰਵਾਰ ਨੂੰ 11 ਵਜੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ, ਜੋ ਕਿ 15 ਮਾਰਚ ਤੱਕ ਚੱਲੇਗਾ। ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿਚ ਬਜਟ ਇਜਲਾਸ ਦੌਰਾਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਰਹੇਗੀ ਅਤੇ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। ਇਸਦੇ ਚੱਲਦਿਆਂ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤਾ ਜਾਵੇਗਾ ਅਤੇ 6 ਮਾਰਚ ਨੂੰ ਇਸ ਬਜਟ ‘ਤੇ ਬਹਿਸ ਹੋਣੀ ਹੈ। ਸਰਕਾਰੀ ਕੰਮਕਾਜ ਅਤੇ ਹੋਰ ਬੈਠਕਾਂ 7 ਅਤੇ 8 ਮਾਰਚ ਨੂੰ ਹੋਣਗੀਆਂ। ਇਸ ਤੋਂ ਬਾਅਦ ਬਾਕੀ ਦਿਨਾਂ ਵਿਚ ਵਿਧਾਨਕ ਕੰਮਕਾਜ ਹੋਣਗੇ ਅਤੇ ਕਈ ਬਿੱਲ ਵੀ ਪਾਸ ਕੀਤੇ ਜਾਣਗੇ। ਪੰਜਾਬ ਸਰਕਾਰ ਦੇ ਇਸ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਵੀ ਸਰਕਾਰ ਨੂੰ ਘੇਰਨ ਦਾ ਯਤਨ ਕਰੇਗੀ ਅਤੇ ਇਹ ਇਜਲਾਸ ਹੰਗਾਮਿਆਂ ਭਰਪੂਰ ਰਹਿਣ ਦਾ ਅਨੁਮਾਨ ਹੈ।
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਸ਼ੁੱਕਰਵਾਰ ਤੋਂ
RELATED ARTICLES

