ਬਰੈਂਪਟਨ/ਡਾ. ਝੰਡ : ਭਾਈ ਹਰਵਿੰਦਰ ਪਾਲ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ਗੁਰਦੁਆਰਾ ਸਾਹਿਬ 99 ਗਲਿਡਨ ਰੋਡ ਵਿਖੇ ਇਨ੍ਹੀਂ ਦਿਨੀਂ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਸਵੇਰ-ਸ਼ਾਮ ਦੋਵੇਂ ਵੇਲੇ ਹਾਜ਼ਰੀਆਂ ਭਰਦਿਆਂ ਹੋਇਆਂ ਗੁਰ-ਸ਼ਬਦਾਂ ਦੀ ਕਥਾ ਕਰਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਰਿਹਾ ਹੈ। ਸੰਗਤਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਭਾਈ ਸਰਬਜੀਤ ਸਿੰਘ ਲੁਧਿਆਣਾ ਸ਼ਹਿਰ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕਰਦੇ ਹਨ ਅਤੇ ਉਨ੍ਹਾਂ ਦੇ ਦੀਵਾਨਾਂ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀਆ ਭਰਦੀ ਹੈ।
ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਗਲਿਡਨ ਰੋਡ ਵਿਖੇ ਪਹੁੰਚ ਕੇ ਗੁਰਬਾਣੀ ਦੀ ਵਿਆਖਿਆ ਨਾਲ ਲਿਬਰੇਜ਼ ਉਨ੍ਹਾਂ ਦੀ ਕਥਾ ਦਾ ਭਰਪੂਰ ਲਾਭ ਉਠਾਓ, ਜੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹਰਵਿੰਦਰ ਪਾਲ ਸਿੰਘ ਹੁਰਾਂ ਨੂੰ 647-629-4041 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਗੁਰਦੁਆਰਾ ਸਾਹਿਬ ਗਲਿਡਨ ਰੋਡ ਵਿਖੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਲੜੀਵਾਰ ਗੁਰਮਤਿ-ਵਿਚਾਰਾਂ
Check Also
ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੇ 40ਵੇਂ ਸਾਲ ‘ਤੇ ਐਬਸਫੋਰਡ ਵਿਖੇ ਖੂਨਦਾਨ ਕੈਂਪ ਨੂੰ ਬੇਮਿਸਾਲ ਹੁੰਗਾਰਾ
ਐਬਸਫੋਰਡ/ ਡਾ. ਗੁਰਵਿੰਦਰ ਸਿੰਘ : ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ, ਕੈਨੇਡਾ …