25.5 C
Toronto
Thursday, August 27, 2026
spot_img
Homeਪੰਜਾਬਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲ

ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲ

ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲਜ਼ੀਰਕਪੁਰ : ਕਾਂਗਰਸ ਦੀ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਲੰਮੇ ਸਮੇਂ ਤੋਂ ਧਾਰੀ ਚੁੱਪ ਤੋੜਦਿਆਂ ਕਿਹਾ ਕਿ ਉਹ ਹਾਲੇ ਅਧਿਕਾਰਤ ਤੌਰ ‘ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਪਰ ਅਣਅਧਿਕਾਰਤ ਤੌਰ ‘ਤੇ ਉਹ ਭਾਜਪਾ ਵਿੱਚ ਹੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਛੇਤੀ ਅਧਿਕਾਰਤ ਤੌਰ ‘ਤੇ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਦੇਸ਼ ਵਿੱਚ ਮੁੜ ਭਾਜਪਾ ਦੀ ਸਰਕਾਰ ਬਣੇਗੀ। ਹਲਕਾ ਡੇਰਾਬੱਸੀ ਤੋਂ ਭਾਜਪਾ ਆਗੂ ਸੰਜੀਵ ਖੰਨਾ ਦੇ ਚੰਡੀਗੜ੍ਹ-ਅੰਬਾਲਾ ਮਾਰਗ ‘ਤੇ ਹੋਟਲ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ ਤੇ ਉਹ ਹੁਣ ਵੀ ਕਿਸਾਨਾਂ ਨਾਲ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨੀ ਮਸਲਾ ਛੇਤੀ ਹੀ ਹੱਲ ਹੋ ਜਾਵੇਗਾ।

 

RELATED ARTICLES
POPULAR POSTS