ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ
ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸਵਾਹਵਾਲਾ ਵਿਚ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਦੀ ਰਸਮ ਉਪਰੰਤ ਸ਼ਗਨ ਲਈ ਸਟੇਜ ‘ਤੇ ਜਾਂਦੀ ਦੁਲਹਨ ਦੀ ਮੌਤ ਹੋ ਗਈ ਜਿਸ ਦੀ ਪਛਾਣ 23 ਸਾਲਾ ਨੀਲਮ ਰਾਣੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ 26 ਫਰਵਰੀ ਨੂੰ ਨੀਲਮ ਰਾਣੀ ਪੁੱਤਰੀ ਜੈ ਚੰਦ ਬੱਟੀ ਵਾਸੀ ਪਿੰਡ ਸਵਾਹਵਾਲਾ ਦਾ ਵਿਆਹ ਨੇੜਲੇ ਪਿੰਡ ਵਸਨ ਮੋਹਨ ਦੇ ਵਾਸੀ ਮਹਿੰਦਰ ਕੁਮਾਰ ਥਿੰਦ ਦੇ ਪੁੱਤਰ ਗੁਰਪ੍ਰੀਤ ਨਾਲ ਹੋਣਾ ਤੈਅ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੰਝ ਆਉਣ ਤੋਂ ਬਾਅਦ ਨੀਲਮ ਰਾਣੀ ਅਤੇ ਗੁਰਪ੍ਰੀਤ ਸਿੰਘ ਦੇ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਕਰਵਾਈਆਂ ਗਈਆਂ ਸਨ ਜਿਸ ਤੋਂ ਬਾਅਦ ਜਦੋਂ ਜੈ ਮਾਲਾ ਦੀ ਰਸਮ ਅਦਾ ਕਰਨ ਲਈ ਉਹ ਸਟੇਜ ‘ਤੇ ਜਾ ਰਹੀ ਸੀ ਤਾਂ ਘਬਰਾਹਟ ਹੋਣ ਦੀ ਸ਼ਿਕਾਇਤ ਕੀਤੀ। ਨੀਲਮ ਦਾ ਚੈਕਅੱਪ ਕਰਨ ਲਈ ਪਿੰਡ ਦੇ ਡਾਕਟਰ ਨੂੰ ਬੁਲਾਇਆ ਗਿਆ ਪਰ ਸਿਹਤ ‘ਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਜਲਾਲਾਬਾਦ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਜਿੱਥੇ ਚੈੱਕਅਪ ਅਤੇ ਦਵਾਈ ਲੈਣ ਤੋਂ ਬਾਅਦ ਘਰ ਪਰਤਣ ਦੇ ਕੁਝ ਮਿੰਟਾਂ ਵਿਚ ਹੀ ਉਸ ਦੀ ਮੌਤ ਹੋ ਗਈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …