Breaking News
Home / ਕੈਨੇਡਾ / Front / ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਤਿੰਨ ਦਿਨਾਂ ਲਈ ਹੋਰ ਟਾਲਿਆ

ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਤਿੰਨ ਦਿਨਾਂ ਲਈ ਹੋਰ ਟਾਲਿਆ

ਕਿਸਾਨ ਆਗੂ ਪੰਧੇਰ ਬੋਲੇ : ਸ਼ਹੀਦ ਸ਼ੁਭਕਰਨ ਸਿੰਘ ਦੇ ਭੋਗ ਵਾਲੇ ਦਿਨ ਲਵਾਂਗੇ ਦਿੱਲੀ ਕੂਚ ਸਬੰਧੀ ਫੈਸਲਾ


ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਐਮ ਐਸ ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਖਨੌਰੀ ਬਾਰਡਰ ’ਤੇ ਲੰਘੇ ਦਿਨੀਂ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਦਾ ਆਪਣਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਪ੍ਰੰਤੂ 29 ਫਰਵਰੀ ਨੂੰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਅੰਤਿਮ ਸਸਕਾਰ ਤੋਂ ਬਾਅਦ ਵੀ ਕਿਸਾਨਾਂ ਨੇ ਦਿੱਲੀ ਕੂਚ ਸਬੰਧੀ ਕੋਈ ਐਲਾਨ ਨਹੀਂ ਸੀ ਕੀਤਾ। ਪ੍ਰੰਤੂ ਹੁਣ ਦਿੱਲੀ ਕੂਚ ਸਬੰਧੀ ਫੈਸਲਾ ਸ਼ਹੀਦ ਕਿਸਾਨ ਦੇ ਭੋਗ ਉਪਰੰਤ ਹੀ ਲਿਆ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸ਼ੁਭਕਰਨ ਸਿੰਘ ਨਮਿੱਤ ਭੋਗ ਅਤੇ ਅੰਤਿਮ ਅਰਦਾਸ 3 ਮਾਰਚ ਨੂੰ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਦਿੱਲੀ ਕੂਚ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਇਸੇ ਦੌਰਾਨ ਕਿਸਾਨੀ ਮੰਗਾਂ ਨੂੰ ਲੈ ਕੇ ਸਾਰੇ ਕਿਸਾਨ ਸੰਗਠਨਾਂ ਦੀ ਮੁੜ ਤੋਂ ਇਕ ਮੰਚ ’ਤੇ ਆਉਣ ਦੀ ਸੰਭਾਵਨਾ ਵੀ ਵਧਣ ਲੱਗੀ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੀ 6 ਮੈਂਬਰੀ ਕਮੇਟੀ ਨੇ ਦਿੱਲੀ ਕੂਚ ਕਰ ਰਹੇ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ।

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …