‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਨਜ਼ਦੀਕੀ ਸੀ ਗੁਰਪ੍ਰੀਤ
ਤਰਨਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ’ਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਸ੍ਰੀ ਗੋਇੰਦਵਾਲ ਸਾਹਿਬ ਰੋਡ ’ਤੇ ਸਥਿਤ ਰੇਲਵੇ ਫਾਟਕਾਂ ’ਤੇ ਵਾਪਰੀ ਜਦੋਂ ਗੁਰਪ੍ਰੀਤ ਗੋਪੀ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਜਾ ਰਹੇ ਸਨ ਜਿੱਥੇ ਇਕ ਮਾਮਲੇ ’ਚ ਉਨ੍ਹਾਂ ਦੀ ਕੋਰਟ ’ਚ ਪੇਸ਼ੀ ਸੀ। ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ ਹੋਏ ਉਸ ਵੇਲੇ ਅੰਜ਼ਾਮ ਦਿੱਤਾ ਗਿਆ ਜਦੋਂ ਸ੍ਰੀ ਗੋਇੰਦਵਾਲ ਸਾਹਿਬ ਨਜ਼ਦੀਕ ਰੇਲਵੇ ਫਾਟਕ ਬੰਦ ਸੀ। ਗੁਰਪ੍ਰੀਤ ਇਥੇ ਆਪਣੀ ਗੱਡੀ ਰੋਕ ਰੇਲਵੇ ਫਾਟਕ ਖੁੱਲ੍ਹਣ ਦਾ ਇੰਤਜ਼ਾਰ ਕਰ ਰਿਹਾ ਸੀ ਤਾਂ ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਗੁਰਪ੍ਰੀਤ ਗੋਪੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਗੋਪੀ ਨੂੰ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦਾ ਨਜ਼ਦੀਕੀ ਦੱਸਿਆ ਰਿਹਾ ਹੈ।