Breaking News
Home / ਕੈਨੇਡਾ / Front / ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਹੀਂ ਲੜਨਗੇ ਲੋਕ ਸਭਾ ਚੋਣ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਹੀਂ ਲੜਨਗੇ ਲੋਕ ਸਭਾ ਚੋਣ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਨਾਮ ਆਇਆ ਸੀ ਸਾਹਮਣੇ


ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਲੋਕ ਸਭਾ ਚੋਣਾਂ ਨਹੀਂ ਲੜਨਗੇ। ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਚੋਣ ਲੜਨ ਸਬੰਧੀ ਲੰਘੇ ਦਿਨੀਂ ਚਰਚਾ ਛਿੜੀ ਸੀ। ਪ੍ਰੰਤੂ ਯੁਵਰਾਜ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਇਨ੍ਹਾਂ ਚੱਲ ਰਹੀਆਂ ਤਮਾਮ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਐਕਸ ’ਤੇ ਲਿਖਿਆ ਕਿ ਮੈਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਨਹੀਂ ਲੜ ਰਿਹਾ। ਮੇਰਾ ਜਨੂੰਨ ਵੱਖ-ਵੱਖ ਖੇਤਰਾਂ ’ਚ ਲੋਕਾਂ ਦਾ ਸਮਰਥਨ ਅਤੇ ਮਦਦ ਕਰਨ ਦਾ ਹੈ ਅਤੇ ਮੈਂ ਆਪਣੀ ਫਾਊਂਡੇਸ਼ਨ ਰਾਹੀਂ ਇਹ ਸਮਾਜ ਸੇਵਾ ਦਾ ਕੰਮ ਜਾਰੀ ਰੱਖਾਂਗਾ। ਯੁਵਰਾਜ ਸਿੰਘ ਨੇ ਅੱਗੇ ਲਿਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੀ-ਆਪਣੀ ਸਮਰਥਾ ਅਨੁਸਾਰ ਬਦਲਾਅ ਲਿਆਉਣਾ ਜਾਰੀ ਰੱਖਣਾ ਚਾਹੀਦਾ ਹੈ। ਧਿਆਨ ਰਹੇ ਕਿ ਲੰਘੇ ਮਹੀਨੇ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਹੋਈ ਯੁਵਰਾਜ ਸਿੰਘ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਲੋਕ ਸਭਾ ਚੋਣਾਂ ਲੜਨ ਦੀ ਚਰਚਾ ਸ਼ੁਰੂ ਹੋਈ ਸੀ। ਜ਼ਿਕਰਯੋਗ ਹੈ ਕਿ ਇਸ ਸਮੇਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪ੍ਰਸਿੱਧ ਫ਼ਿਲਮ ਸਟਾਰ ਸਨੀ ਦਿਓਲ ਲੋਕ ਸਭਾ ਮੈਂਬਰ ਵਜੋਂ ਭਾਜਪਾ ਦੀ ਨੁਮਾਇੰਦਗੀ ਕਰ ਰਹੇ ਹਨ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …