-4.6 C
Toronto
Monday, February 2, 2026
spot_img
HomeਕੈਨੇਡਾFrontਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ’ਚ ਨਿੱਤਰੇ

ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ’ਚ ਨਿੱਤਰੇ

ਕਿਹਾ : ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਅਕਾਲੀ-ਭਾਜਪਾ ਮਿਲ ਕੇ ਲੜੇ ਚੋਣਾਂ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਗੱਠਜੋੜ ਨੂੰ ਲੈ ਕੇ ਕਿਹਾ ਕਿ ਮੇਰੀ ਇਸ ਸਬੰਧੀ ਕਿਸੇ ਨਾਲ ਕੋਈ ਮੀਟਿੰਗ ਤਾਂ ਨਹੀਂ ਹੋਈ ਅਤੇ ਨਾ ਹੀ ਕੇਂਦਰੀ ਕਮੇਟੀ ਨਾਲ ਮੇਰੀ ਕੋਈ ਗੱਲ ਹੋਈ ਹੈ। ਇਹ ਲੋਕਾਂ ਦੇ ਦਿਲ ਦੀ ਭਾਵਨਾ ਹੈ ਅਤੇ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਮਿਲ ਕੇ ਲੋਕ ਸਭਾ ਚੋਣਾਂ ਲੜਨ। ਇਸ ਮੌਕੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਤੰਜ ਕਸਦਿਆਂ ਕਿਹਾ ਕਿ ਪੰਜਾਬ ਵਿਚ ਲੋਕਾਂ ਨਾਲ ਸਰਕਾਰ ਦੇ ਨਾਮ ’ਤੇ ਠੱਗੀ ਹੋ ਰਹੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ ਦਲ ਨਾਲ ਗੱਠਜੋੜ ਕਰਨ ਦੀ ਪੈਰਵੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਸਬੰਧੀ ਕੇਂਦਰੀ ਕਮੇਟੀ ਨਾਲ ਗੱਲਬਾਤ ਕਰਨਗੇ।

RELATED ARTICLES
POPULAR POSTS