Breaking News
Home / ਕੈਨੇਡਾ / Front / ਸ਼ਾਹਬਾਜ਼ ਸ਼ਰੀਫ ਬਣੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ 

ਸ਼ਾਹਬਾਜ਼ ਸ਼ਰੀਫ ਬਣੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ 

ਸ਼ਰੀਫ ਨੇ ਉਨ੍ਹਾਂ ’ਤੇ ਭਰੋਸਾ ਕਰਨ ਵਾਲਿਆਂ ਦਾ ਕੀਤਾ ਧੰਨਵਾਦ
ਇਸਲਾਮਾਬਾਦ/ਬਿਊਰੋ ਨਿਊਜ਼
ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਵਿਚ 201 ਸੰਸਦ ਮੈਂਬਰਾਂ ਦਾ ਸਾਥ ਮਿਲਿਆ ਹੈ। ਪਾਕਿਸਤਾਨ ਦੇ ਮੀਡੀਆ ਮੁਤਾਬਕ ਪੀ.ਟੀ.ਆਈ. ਸਮਰਥਕ ਉਮੀਦਵਾਰ ਉਮਰ ਆਯੂਬ ਨੂੰ 92 ਸੰਸਦ ਮੈਂਬਰਾਂ ਨੇ ਵੋਟ ਪਾਈ। ਇਸ ਤੋਂ ਬਾਅਦ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਯਾਜ ਸਾਦਿਕ ਨੇ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਨੇ ਨਵਾਜ਼ ਸ਼ਰੀਫ ਅਤੇ ਸਾਰੇ ਸਹਿਯੋਗੀਆਂ ਦਾ ਉਨ੍ਹਾਂ ’ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਮੇਰੇ ਭਰਾ ਨਵਾਜ਼ ਸ਼ਰੀਫ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਉਸ ਸਮੇਂ ਜੋ ਵਿਕਾਸ ਹੋਇਆ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਨਵਾਜ਼ ਸ਼ਰੀਫ ਨੇ ਪਾਕਿਸਤਾਨ ਦਾ ਨਿਰਮਾਣ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਜੁਲਿਫਕਾਰ ਅਲੀ ਭੁੱਟੋ ਦੇ ਬਲੀਦਾਨਾਂ ਨੂੰ ਵੀ ਨਹੀਂ ਭੁੱਲ ਸਕਦਾ। ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ ਸਾਲ 2022 ਵਿਚ ਇਮਰਾਨ ਖਾਨ ਦੀ ਸਰਕਾਰ ਡਿੱਗਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣੇ ਸਨ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …