16.7 C
Toronto
Sunday, June 28, 2026
spot_img
HomeਕੈਨੇਡਾFrontਅਸੀਂ ਕਿਸਾਨਾਂ ਦੇ ਨਾਲ ਹਾਂ : ਸੁਨੀਲ ਜਾਖੜ

ਅਸੀਂ ਕਿਸਾਨਾਂ ਦੇ ਨਾਲ ਹਾਂ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਸੁਨੀਲ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ’ਤੇ ਗੱਲ ਕਰਨ ਲਈ ਦਿੱਲੀ ਜਾਣ ਲਈ ਤਿਆਰ ਹਨ। ਉਨ੍ਹਾਂ ਨੇ ਹੋਰਨਾਂ ਸਿਆਸੀ ਪਾਰਟੀਆਂ ’ਤੇ ਆਰੋਪ ਲਗਾਉਂਦਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਸੂਬੇ ਵਿਚ ਜਿੰਨਾ ਵੀ ਝੋਨਾ ਜਾਂ ਕਣਕ ਮੰਡੀ ਵਿਚ ਆਉਂਦੀ ਹੈ, ਉਸਦੀ ਖਰੀਦ ਹੁੰਦੀ ਹੈ ਅਤੇ ਸਾਰੀ ਖਰੀਦ ਐਮ.ਐਸ.ਪੀ. ’ਤੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਸੂਬਿਆਂ ਵਿਚ ਅਜਿਹਾ ਨਹੀਂ ਹੁੰਦਾ। ਜਾਖੜ ਨੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਦੇ ਮਾਮਲੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਸਬੰਧੀ ਸਾਰਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਆਰੋਪੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
RELATED ARTICLES
POPULAR POSTS