Breaking News
Home / ਕੈਨੇਡਾ / Front / ਨਿੱਕੀ ਹੇਲੀ ਨੇ ਵਾਸ਼ਿੰਗਟਨ ਡੀਸੀ ’ਚ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤ ਕੀਤੀ ਹਾਸਲ

ਨਿੱਕੀ ਹੇਲੀ ਨੇ ਵਾਸ਼ਿੰਗਟਨ ਡੀਸੀ ’ਚ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤ ਕੀਤੀ ਹਾਸਲ

ਹੇਲੀ ਦੀ ਜਿੱਤ ਨੇ ਟਰੰਪ ਦੀ ਜਿੱਤ ਦੇ ਸਿਲਸਿਲੇ ਨੂੰ ਰੋਕਿਆ
ਵਾਸ਼ਿੰਗਟਨ/ਬਿਊਰੋ ਨਿਊਜ਼
ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸ਼ਿੰਗਟਨ ਡੀਸੀ ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਮੁਹਿੰਮ ਦੌਰਾਨ ਆਪਣੀ ਪਹਿਲੀ ਜਿੱਤ ਹਾਸਲ ਕੀਤੀ। ਹੇਲੀ ਦੀ ਜਿੱਤ ਨੇ ਅਸਥਾਈ ਤੌਰ ’ਤੇ ਟਰੰਪ ਦੀ ਜਿੱਤ ਦੇ ਸਿਲਸਿਲੇ ਨੂੰ ਰੋਕ ਦਿੱਤਾ ਹੈ, ਪਰ ਸਾਬਕਾ ਰਾਸ਼ਟਰਪਤੀ ਨੂੰ ਇਸ ਹਫਤੇ ਦੇ ਸੁਪਰ ਟਿਊਜ਼ਡੇਅ ’ਚ ਵੱਡੀ ਗਿਣਤੀ ਵਿਚ ਡੈਲੀਗੇਟਾਂ ਦਾ ਸਮਰਥਨ ਮਿਲਣ ਦੀ ਸੰਭਾਵਨਾ ਹੈ। ਸੁਪਰ ਮੰਗਲਵਾਰ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਾਇਮਰੀ ਚੋਣ ਪ੍ਰਕਿਰਿਆ ਦਾ ਦਿਨ ਹੈ, ਜਦੋਂ ਜ਼ਿਆਦਾਤਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਕਾਕਸ ਚੋਣਾਂ ਹੁੰਦੀਆਂ ਹਨ। ਪਿਛਲੇ ਹਫ਼ਤੇ ਆਪਣੇ ਗ੍ਰਹਿ ਰਾਜ ਦੱਖਣੀ ਕੈਰੋਲੀਨਾ ਵਿੱਚ ਹਾਰ ਦੇ ਬਾਵਜੂਦ ਹੇਲੀ ਨੇ ਕਿਹਾ ਕਿ ਉਹ ਆਪਣੀ ਦਾਅਵੇਦਾਰੀ ਨਹੀਂ ਛੱਡੇਗੀ।

Check Also

ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ

ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …