ਸਹੁੰ ਚੁੱਕ ਸਮਾਗਮ ਵਿਚ ਨਵਾਜ਼ ਸ਼ਰੀਫ ਵੀ ਰਹੇ ਹਾਜ਼ਰ
ਇਸਲਾਮਾਬਾਦ/ਬਿਊਰੋ ਨਿਊਜ਼
ਸ਼ਾਹਬਾਜ਼ ਸ਼ਰੀਫ਼ ਨੇ 2022 ਤੋਂ ਬਾਅਦ ਦੂਜੀ ਵਾਰ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਨੂੰ ਪੀਐਮ ਅਹੁਦੇ ਦੀ ਸਹੁੰ ਚੁਕਾਈ ਹੈ। ਇਹ ਸਹੁੰ ਚੁੱਕ ਸਮਾਗਮ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਗੱਠਜੋੜ ਵਲੋਂ ਸਰਕਾਰ ਬਣਾਉਣ ਲਈ ਸੱਤਾ-ਵੰਡ ਸੌਦੇ ’ਤੇ ਸਹਿਮਤ ਹੋਣ ਦੇ ਕੁਝ ਦਿਨ ਬਾਅਦ ਹੋਇਆ ਹੈ। ਸ਼ਾਹਬਾਜ਼ ਨੇ ਪਿਛਲੇ ਮਹੀਨੇ ਆਮ ਚੋਣਾਂ ਕਰਵਾਉਣ ਲਈ ਸੰਸਦ ਨੂੰ ਭੰਗ ਕਰਨ ਤੋਂ ਪਹਿਲਾਂ ਅਪ੍ਰੈਲ 2022 ਤੋਂ ਅਗਸਤ 2023 ਤੱਕ ਗੱਠਜੋੜ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਕੰਮ ਕੀਤਾ ਸੀ। ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਹੋਰ ਨੇਤਾ ਤੇ ਵਰਕਰ ਮੌਜੂਦ ਸਨ।