![](https://parvasinewspaper.com/wp-content/uploads/2024/03/Dushyant-Chautala.jpg)
ਕਰਨਾਲ/ਬਿਊਰੋ ਨਿਊਜ਼
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਐਮਐਸਪੀ ਦੇ ਦੇਵੇ ਤਾਂ ਕਿਸਾਨ ਅੰਦੋਲਨ ਖਤਮ ਹੋ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਕਰਨਾਲ ਵਿਚ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ 14 ਫਸਲਾਂ ’ਤੇ ਐਮਐਮਪੀ ਦੇ ਰਹੀ ਹੈ, ਪਰ ਅਸਫਲਤਾ ਤਾਂ ਪੰਜਾਬ ਸਰਕਾਰ ਦੀ ਹੈ, ਕਿਉਂਕਿ ਇਹ ਕਿਸਾਨਾਂ ਨੂੰ ਐਮਐਸਪੀ ਨਹੀਂ ਦੇ ਸਕੀ। ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤ ਵਿਚ ਕੰਮ ਕਰਦੀਆਂ ਆ ਰਹੀਆਂ ਹਨ ਅਤੇ ਫੈਸਲੇ ਵੀ ਕਿਸਾਨਾਂ ਦੇ ਹਿੱਤ ਵਿਚ ਹੀ ਲਏ ਗਏ ਹਨ। ਜ਼ਿਕਰਯੋਗ ਹੈ ਕਿ ਦੁਸ਼ਿਅੰਤ ਚੌਟਾਲਾ ਦੀ ਪਾਰਟੀ ਜੇ.ਜੇ.ਪੀ. (ਜਨਨਾਇਕ ਜਨਤਾ ਪਾਰਟੀ) ਅਤੇ ਭਾਜਪਾ ਦਾ ਹਰਿਆਣਾ ਵਿਚ ਗਠਜੋੜ ਹੈ ਅਤੇ ਇਸ ਗਠਜੋੜ ਤਹਿਤ ਹੀ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਮਨੋਹਰ ਲਾਲ ਖੱਟਰ ਸਰਕਾਰ ਹੈ। ਦੁਸ਼ਿਅੰਤ ਚੌਟਾਲਾ ਨੇ ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਆਮ ਆਦਮੀ ਪਾਰਟੀ ’ਤੇ ਸਵਾਲ ਵੀ ਚੁੱਕੇ।