6 ਮਾਰਚ ਨੂੰ ਪਟਿਆਲਾ ’ਚ ਹੋਏਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿਚ ਸਿਟ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਫਿਰ ਤਲਬ ਕੀਤਾ ਹੈ। ਸਿਟ ਵਲੋਂ ਮਜੀਠੀਆ ਕੋਲੋਂ 6 ਮਾਰਚ ਨੂੰ ਪਟਿਆਲਾ ਵਿਚ ਪੁੱਛਗਿੱਛ ਕੀਤੀ ਜਾਵੇਗੀ। ਬਿਕਰਮ ਸਿੰਘ ਮਜੀਠੀਆ ਨੂੰ 6 ਮਾਰਚ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਮਜੀਠੀਆ ਕੋਲੋਂ ਪੁੱਛਗਿੱਛ ਕਰੇਗੀ। ਜਾਂਚ ਵਿਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸ.ਪੀ. (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਸ਼ਾਮਲ ਹੋਣਗੇ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਕੋਲੋਂ ਪਹਿਲਾਂ ਵੀ ਐਸ.ਆਈ.ਟੀ. ਪੁੱਛਗਿੱਛ ਕਰ ਚੁੱਕੀ ਹੈ। ਪਹਿਲਾਂ ਇਹ ਜਾਂਚ ਟੀਮ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਕੰਮ ਕਰ ਰਹੀ ਸੀ, ਪਰ ਮੁਖਵਿੰਦਰ ਸਿੰਘ ਛੀਨਾ ਦੀ ਰਿਟਾਇਮੈਂਟ ਤੋਂ ਬਾਅਦ ਨਵੇਂ ਸਿਰੇ ਤੋਂ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।