19.2 C
Toronto
Wednesday, September 17, 2025
spot_img
HomeਕੈਨੇਡਾFrontਭਗਵੰਤ ਮਾਨ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ...

ਭਗਵੰਤ ਮਾਨ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼

ਪੰਜਾਬ ਸਰਕਾਰ ਵਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੰਗਲਵਾਰ ਨੂੰ ਵਿੱਤੀ ਸਾਲ 2024-25 ਲਈ ਸੂਬੇ ਦਾ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ’ਤੇ ਕੇਂਦਰਿਤ ਹੈ। ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿੱਚ ਕੁੱਲ 1 ਲੱਖ 3 ਹਜ਼ਾਰ 936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58 ਹਜ਼ਾਰ 900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22 ਹਜ਼ਾਰ 41 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11 ਹਜ਼ਾਰ 748 ਕਰੋੜ ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13 ਹਜ਼ਾਰ 784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16 ਹਜ਼ਾਰ 987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।
RELATED ARTICLES
POPULAR POSTS