Breaking News
Home / ਕੈਨੇਡਾ / Front / ਸੁਖਦੇਵ ਸਿੰਘ ਢੀਂਡਸਾ ਸ਼ੋ੍ਰਮਣੀ ਅਕਾਲੀ ਦਲ ਬਾਦਲ ’ਚ ਮੁੜ ਹੋਏ ਸ਼ਾਮਲ

ਸੁਖਦੇਵ ਸਿੰਘ ਢੀਂਡਸਾ ਸ਼ੋ੍ਰਮਣੀ ਅਕਾਲੀ ਦਲ ਬਾਦਲ ’ਚ ਮੁੜ ਹੋਏ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ


ਚੰਡੀਗੜ੍ਹ/ਬਿਊਰੋ ਨਿਊਜ਼ : ਉਘੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਅੱਜ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਸਾਰੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਢੀਂਡਸਾ ਪਰਿਵਾਰ ਦੇ ਪਾਰਟੀ ਵਿਚ ਆਉਣ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਆਪਣੀ ਘਰ ਵਾਪਸੀ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਰਲੇਵੇਂ ਦਾ ਐਲਾਨ ਵੀ ਕੀਤਾ। ਧਿਆਨ ਰਹੇ ਕਿ ਸੁਖਦੇਵ ਸਿੰਘ ਢੀਂਡਸਾ ਨੇ 6 ਸਾਲ ਪਹਿਲਾਂ ਸੁਖਬੀਰ ਬਾਦਲ ਨਾਲ ਮਤਭੇਦਾਂ ਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਬਣਾ ਲਈ ਸੀ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …