ਲੁਧਿਆਣਾ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਦੇ ਆਰੋਪ ’ਚ ਕੀਤਾ ਗਿਆ ਸੀ ਗਿ੍ਫ਼ਤਾਰ
ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਉਲਝਣ ਦੇ ਆਰੋਪ ’ਚ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲੁਧਿਆਣਾ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਉਲਝਣ ਤੋਂ ਬਾਅਦ ਦਫਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀ ਖਿਲਾਫ ਮਾਮਲਾ ਦਰਜ ਕੀਤਾ ਗਿਆ। ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਰਵਨੀਤ ਬਿੱਟੂ ਸਮੇਤ ਇਨ੍ਹਾਂ ਆਗੂਆਂ ਵੱਲੋਂ 5 ਮਾਰਚ ਨੂੰ ਗਿ੍ਰਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਚਲਦਿਆਂ ਲੰਘੇ ਕੱਲ੍ਹ ਇਨ੍ਹਾਂ ਆਗੂਆਂ ਨੂੰ ਗਿ੍ਰਫ਼ਤਾਰ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਨਾਭਾ ਜੇਲ੍ਹ ਭੇਜਿਆ ਗਿਆ ਸੀ।