Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਦਿੱਤੀ ਸਲਾਹ


ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਲੱਡਾ ਕੋਠੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਅਤੇ ਬਿਨਾ ਪੈਸੇ ਲਏ ਲੋਕਾਂ ਦਾ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਵਿਦੇਸ਼ ਜਾਣ ਤੋਂ ਰੋਕਿਆ ਹੈ। ਜੇਕਰ ਪਹਿਲੀਆਂ ਸਰਕਾਰਾਂ ਵੱਲੋਂ ਵੀ ਸਾਡੇ ਵਾਂਗ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਤਾਂ ਪੰਜਾਬ ਦੀ ਵਿਦੇਸ਼ ਗਈ ਨੌਜਵਾਨ ਪੀੜ੍ਹੀ ਇਥੇ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਦੀ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ ਅਤੇ ਨੌਕਰੀਆਂ ਦੇਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਨਵਨਿਯੁਕਤ ਕਰਮਚਾਰੀਆਂ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਥੇ ਹੀ ਸੰਗਰੂਰ ਦੀ ਇਕ ਨੌਜਵਾਨ ਮੁਟਿਆਰ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪ੍ਰੰਤੂ ਹੁਣ ਮੈਨੂੰ ਨੌਕਰੀ ਮਿਲ ਗਈ ਹੈ ਅਤੇ ਮੈਂ ਇਥੇ ਰਹਿ ਕੇ ਹੀ ਹੁਣ ਪੰਜਾਬ ਦੀ ਸੇਵਾ ਕਰਾਂਗੀ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …