ਸਰਵਣ ਸਿੰਘ ਪੰਧੇਰ ਨੇ ਕਿਹਾ : ਕੇਂਦਰ ਸਰਕਾਰ ਟਰੈਕਟਰ-ਟਰਾਲੀਆਂ ਦੇ ਬਹਾਨੇ ਰੋਸ ਪ੍ਰਦਰਸ਼ਨ ਦੀ ਇਜ਼ਾਜਤ ਨਹੀਂ ਦੇਣਾ ਚਾਹੁੰਦੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਧਿਆਨ ਰਹੇ ਕਿ ਚੱਲ ਰਹੇ ਦੂਜੇ ਕਿਸਾਨ ਅੰਦੋਲਨ ਨੂੰ ਅੱਜ 7 ਮਾਰਚ ਨੂੰ 24 ਦਿਨ ਹੋ ਗਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਅੱਗੇ ਨਹੀਂ ਲੰਘਣ ਦਿੱਤਾ ਸੀ। ਕਿਸਾਨ ਉਦੋਂ ਤੋਂ ਹੀ ਇਨ੍ਹਾਂ ਦੋਵੇਂ ਬਾਰਡਰਾਂ ’ਤੇ ਧਰਨਾ ਲਗਾ ਕੇ ਬੈਠੇ ਹੋਏ ਹਨ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰ ਰਹੇ ਹਨ। ਇਸਦੇ ਚੱਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਟਰੈਕਟਰ-ਟਰਾਲੀਆਂ ਦਾ ਬਹਾਨਾ ਬਣਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਜਾਣ ਨਹੀਂ ਦੇਣਾ ਚਾਹੁੰਦੀ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣਗੀਆਂ।