11.3 C
Toronto
Thursday, April 30, 2026
spot_img
HomeਕੈਨੇਡਾFrontਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਆਈ ਸਾਹਮਣੇ

ਹਾਈਕੋਰਟ ਨੇ ਰਿਟਾਇਰਡ ਜੱਜ ਦੀ ਅਗਵਾਈ ’ਚ ਜਾਂਚ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੌਰਾਨ ਲੰਘੀ 21 ਫਰਵਰੀ ਨੂੰ ਪੰਜਾਬ ਦੇ ਖਨੌਰੀ ਬਾਰਡਰ ’ਤੇ ਹਰਿਆਣਾ ਦੀ ਪੁਲਿਸ ਵਲੋਂ ਡਰੋਨ ਰਾਹੀਂ ਅੱਥਰੂ ਗੈਸ ਦੇ ਸੁੱਟੇ ਗਏ ਗੋਲਿਆਂ ਅਤੇ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਕਾਰਨ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਜਾਨ ਚਲੇ ਗਈ ਸੀ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਇਸਦੇ ਚੱਲਦਿਆਂ ਹਾਈਕੋਰਟ ਨੇ ਸ਼ੁਭਕਰਨ ਸਿੰਘ ਦੀ ਗਈ ਜਾਨ ਨੂੰ ਲੈ ਕੇ ਰਿਟਾਇਰਡ ਜੱਜ ਦੀ ਅਗਵਾਈ ਵਿਚ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਸ਼ੁਭਕਰਨ ਦੀ ਪੋਸਟ ਮਾਰਟਮ ਰਿਪੋਰਟ ਵੀ ਸਾਹਮਣੇ ਆ ਚੁੱਕੀ ਹੈ, ਜਿਸ ਵਿਚ ਮੌਤ ਦਾ ਕਾਰਨ ਸਿਰ ਵਿਚ ਗੋਲੀ ਲੱਗਣਾ ਹੀ ਦੱਸਿਆ ਗਿਆ ਹੈ। ਰਿਪੋਰਟ ’ਚ ਇਹ ਵੀ ਜ਼ਿਕਰ ਹੈ ਕਿ ਸ਼ੁਭਕਰਨ ਦੇ ਸਿਰ ਵਿਚੋਂ ਮਿਲੇ ਛੱਰ੍ਹੇ ਧਾਤ ਦੇ ਹਨ। ਇਹ ਵੀ ਦੱਸਿਆ ਗਿਆ ਕਿ ਨੌਜਵਾਨ ਸ਼ੁਭਕਰਨ ਦੀ ਮੌਤ ਮੌਕੇ ’ਤੇ ਹੀ ਹੋ ਗਈ ਸੀ।
RELATED ARTICLES
POPULAR POSTS