ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਤੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨ ਵਿਰੋਧੀ ਹਨ ਅਤੇ ਆਪਣੇ ਵੋਟ ਬੈਂਕ ਲਈ ਉਨ੍ਹਾਂ ਨੂੰ ਵਰਤਦੀਆਂ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਲੋਕ ਸਭਾ ਹਲਕਾ ਖੀਰੀ ਤੋਂ ਅਜੈ ਮਿਸ਼ਰਾ ਟੇਨੀ ਨੂੰ ਟਿਕਟ ਦਿੱਤੇ ਜਾਣ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਨਹੀਂ ਹੈ, ਬਲਕਿ ਬਣਨ ਦੇ ਡਰਾਮੇ ਕਰਦੀ ਹੈ। ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇਣ ਦੀ ਥਾਂ ਭਾਜਪਾ ਦੇ ਮੁੱਖ ਦਫਤਰ ਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਮੂਹਰੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਲਈ ਧਰਨਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਲੰਘੇ ਦਿਨ ਕਿਸਾਨਾਂ ਪ੍ਰਤੀ ਸੋਸ਼ਲ ਮੀਡੀਆ ‘ਤੇ ਕੀਤੀ ਗਈ ਟਿੱਪਣੀ ਬਹੁਤ ਹੀ ਮੰਦਭਾਗੀ ਹੈ, ਜੋ ਕਿ ਭਾਜਪਾ ਦੀ ਸੋਚ ਨੂੰ ਜਗ ਜ਼ਾਹਿਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿੰਦਿਆਂ ਸੁਨੀਲ ਜਾਖੜ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਸਨ ਪਰ ਉਸੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਗਿਰਗਟ ਵਾਂਗ ਰੰਗ ਬਦਲ ਲਿਆ ਅਤੇ ਹੁਣ ਪੰਜਾਬ ਦੇ ਲੋਕ ਉਨ੍ਹਾਂ ਦੇ ਕਿਸੇ ਵੀ ਡਰਾਮੇ ਦੇ ਝਾਂਸੇ ਵਿੱਚ ਨਹੀਂ ਆਉਣਗੇ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …