ਓਨਟਾਰੀਓ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਸਬੰਧੀ ਕੀਤੇ ਜਾਣ ਵਾਲੇ ਐਲਾਨ ਤੋਂ ਇੱਕ ਦਿਨ ਪਹਿਲਾਂ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਲੋਕਾਂ ਨੂੰ ਉੱਚੀਆਂ ਵਿਆਜ ਦਰਾਂ ਤੋਂ ਰਾਹਤ ਚਾਹੀਦੀ ਹੈ। ਐਕਸ ਉੱਤੇ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ ਫੋਰਡ ਨੇ ਆਖਿਆ ਕਿ ਲੋਕ ਕਾਫੀ ਮੁਸਕਲ ਵੇਲੇ ਵਿੱਚੋਂ ਲੰਘ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਬੈਂਕ ਆਫ ਕੈਨੇਡਾ ਆਪਣੀਆਂ ਵਿਆਜ ਦਰਾਂ ਘਟਾਉਣੀਆਂ ਸੁਰੂ ਕਰੇ। ਬੁੱਧਵਾਰ ਸਵੇਰੇ ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਦੇ ਸਬੰਧ ਵਿੱਚ ਐਲਾਨ ਕੀਤਾ ਜਾਣਾ ਹੈ ਤੇ ਇਹ ਕਿਆਫੇ ਵੀ ਲਾਏ ਜਾ ਰਹੇ ਹਨ ਕਿ ਬੈਂਕ ਆਪਣੀਆਂ ਵਿਆਜ ਦਰਾਂ ਪੰਜ ਫੀ ਸਦੀ ਉੱਤੇ ਹੀ ਬਰਕਰਾਰ ਰੱਖੇਗਾ। ਕੁੱਝ ਅਰਥਸਾਸਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਬੈਂਕ ਆਫ ਕੈਨੇਡਾ ਸਾਲ ਦੇ ਅੱਧ ਤੋਂ ਵਿਆਜ ਦਰਾਂ ਵਿੱਚ ਕਟੌਤੀ ਕਰਨੀ ਸੁਰੂ ਕਰੇਗਾ।ਬੈਂਕ ਆਫ ਕੈਨੇਡਾ ਵੱਲੋਂ ਮਾਰਚ 2022 ਤੋਂ ਲੈ ਕੇ ਹੁਣ ਤੱਕ 10 ਵਾਰੀ ਆਪਣੀਆਂ ਵਿਆਜ ਦਰਾਂ ਵਿੱਚ ਵਾਧਾ ਕੀਤਾ ਜਾ ਚੁੱਕਿਆ ਹੈ। ਅਜਿਹਾ ਮਹਿੰਗਾਈ ਨੂੰ ਕਾਬੂ ਵਿੱਚ ਕਰਨ ਤੇ ਅਰਥਚਾਰੇ ਨੂੰ ਲੀਹ ਉੱਤੇ ਲਿਆਉਣ ਲਈ ਕੀਤਾ ਗਿਆ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …