ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਮੰਥਨ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਸੂਬਾ ਚੋਣ ਕਮੇਟੀ ਦੀ ਮੀਟਿੰਗ ਪਾਰਟੀ ਦਫਤਰ ਵਿੱਚ ਹੋਈ। ਮੀਟਿੰਗ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ ਵੀ ਮੌਜੂਦ ਸਨ। ਰੂਪਾਨੀ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਲਈ ਭਾਜਪਾ ਦੇ 230 ਆਗੂਆਂ ਨੇ ਚੋਣਾਂ ਲੜਨ ‘ਚ ਦਿਲਚਸਪੀ ਦਿਖਾਈ ਹੈ। ਇਨ੍ਹਾਂ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕ ਸ਼ਾਮਲ ਹਨ ਅਤੇ ਕਈ ਨੌਜਵਾਨਾਂ ਨੇ ਭਾਜਪਾ ਦੀ ਟਿਕਟਾਂ ‘ਤੇ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕੇਂਦਰੀ ਚੋਣ ਕਮੇਟੀ ਵੱਲੋਂ ਕੀਤੀ ਜਾਵੇਗੀ ਜਿਨ੍ਹਾਂ ਵੱਲੋਂ ਸਾਰੇ ਨਾਵਾਂ ‘ਤੇ ਮੰਥਨ ਕੀਤਾ ਜਾਵੇਗਾ। ਰੂਪਾਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਦੇ ਆਧਾਰ ‘ਤੇ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …